Ang 1004
1 ਬਾਝੁ ਗੁਰੂ ਗੁਬਾਰਾ ॥
2 ਮਿਲਿ ਸਤਿਗੁਰ ਨਿਸਤਾਰਾ ॥੨॥
3 ਹਉ ਹਉ ਕਰਮ ਕਮਾਣੇ ॥
4 ਤੇ ਤੇ ਬੰਧ ਗਲਾਣੇ ॥
5 ਮੇਰੀ ਮੇਰੀ ਧਾਰੀ ॥
6 ਓਹਾ ਪੈਰਿ ਲੋਹਾਰੀ ॥
7 ਸੋ ਗੁਰ ਮਿਲਿ ਏਕੁ ਪਛਾਣੈ ॥
8 ਜਿਸੁ ਹੋਵੈ ਭਾਗੁ ਮਥਾਣੈ ॥੩॥
9 ਸੋ ਮਿਲਿਆ ਜਿ ਹਰਿ ਮਨਿ ਭਾਇਆ ॥
10 ਸੋ ਭੂਲਾ ਜਿ ਪ੍ਰਭੂ ਭੁਲਾਇਆ ॥
11 ਨਹ ਆਪਹੁ ਮੂਰਖੁ ਗਿਆਨੀ ॥
12 ਜਿ ਕਰਾਵੈ ਸੁ ਨਾਮੁ ਵਖਾਨੀ ॥
13 ਤੇਰਾ ਅੰਤੁ ਨ ਪਾਰਾਵਾਰਾ ॥
14 ਜਨ ਨਾਨਕ ਸਦ ਬਲਿਹਾਰਾ ॥੪॥੧॥੧੭॥
15 ਮਾਰੂ ਮਹਲਾ ੫ ॥
16 ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥
17 ਲੋਭਿ ਵਿਆਪੀ ਝੂਠੀ ਦੁਨੀਆ ॥
18 ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥
19 ਨਿਰਭਉ ਨਿਰੰਕਾਰੁ ਦਇਅਲੀਆ ॥
20 ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥
21 ਏਕੈ ਸ੍ਰਮੁ ਕਰਿ ਗਾਡੀ ਗਡਹੈ ॥
22 ਏਕਹਿ ਸੁਪਨੈ ਦਾਮੁ ਨ ਛਡਹੈ ॥
23 ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥
24 ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥
25 ਏਕ ਸੰਚੀ ਤਜਿ ਬਾਪ ਮਹਤਾਰੀ ॥
26 ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥
27 ਹੋਇ ਅਉਧੂਤ ਬੈਠੇ ਲਾਇ ਤਾਰੀ ॥
28 ਜੋਗੀ ਜਤੀ ਪੰਡਿਤ ਬੀਚਾਰੀ ॥
29 ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥
30 ਕਾਟੇ ਬੰਧਨ ਠਾਕੁਰਿ ਜਾ ਕੇ ॥
31 ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥
32 ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥੨॥੧੮॥
33 ਮਾਰੂ ਮਹਲਾ ੫ ॥
34 ਸਿਮਰਹੁ ਏਕੁ ਨਿਰੰਜਨ ਸੋਊ ॥
35 ਜਾ ਤੇ ਬਿਰਥਾ ਜਾਤ ਨ ਕੋਊ ॥
36 ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥
37 ਜੀਉ ਪਿੰਡੁ ਦੇ ਸਾਜਿ ਸਵਾਰਿਆ ॥
38 ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥
39 ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥
40 ਚਰਣ ਕਮਲ ਉਰ ਅੰਤਰਿ ਧਾਰਹੁ ॥
41 ਬਿਖਿਆ ਬਨ ਤੇ ਜੀਉ ਉਧਾਰਹੁ ॥
42 ਕਰਣ ਪਲਾਹ ਮਿਟਹਿ ਬਿਲਲਾਟਾ ॥
43 ਜਪਿ ਗੋਵਿਦ ਭਰਮੁ ਭਉ ਫਾਟਾ ॥
44 ਸਾਧਸੰਗਿ ਵਿਰਲਾ ਕੋ ਪਾਏ ॥
45 ਨਾਨਕੁ ਤਾ ਕੈ ਬਲਿ ਬਲਿ ਜਾਏ ॥੧॥
46 ਰਾਮ ਨਾਮੁ ਮਨਿ ਤਨਿ ਆਧਾਰਾ ॥
47 ਜੋ ਸਿਮਰੈ ਤਿਸ ਕਾ ਨਿਸਤਾਰਾ ॥੧॥ ਰਹਾਉ ॥
48 ਮਿਥਿਆ ਵਸਤੁ ਸਤਿ ਕਰਿ ਮਾਨੀ ॥
49 ਹਿਤੁ ਲਾਇਓ ਸਠ ਮੂੜ ਅਗਿਆਨੀ ॥
50 ਕਾਮ ਕ੍ਰੋਧ ਲੋਭ ਮਦ ਮਾਤਾ ॥
51 ਕਉਡੀ ਬਦਲੈ ਜਨਮੁ ਗਵਾਤਾ ॥
52 ਅਪਨਾ ਛੋਡਿ ਪਰਾਇਐ ਰਾਤਾ ॥
53 ਮਾਇਆ ਮਦ ਮਨ ਤਨ ਸੰਗਿ ਜਾਤਾ ॥
54 ਤ੍ਰਿਸਨ ਨ ਬੂਝੈ ਕਰਤ ਕਲੋਲਾ ॥
55 ਊਣੀ ਆਸ ਮਿਥਿਆ ਸਭਿ ਬੋਲਾ ॥
56 ਆਵਤ ਇਕੇਲਾ ਜਾਤ ਇਕੇਲਾ ॥