Ang 1071
1 ਵਿਚਿ ਹਉਮੈ ਸੇਵਾ ਥਾਇ ਨ ਪਾਏ ॥
2 ਜਨਮਿ ਮਰੈ ਫਿਰਿ ਆਵੈ ਜਾਏ ॥
3 ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥
4 ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥
5 ਤੂ ਸਰਬ ਜੀਆ ਕਾ ਅੰਤਰਜਾਮੀ ॥
6 ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥
7 ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥
8 ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥
9 ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥
10 ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥
11 ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥
12 ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥
13 ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥
14 ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥
15 ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥
16 ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥
17 ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥
18 ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥
19 ਮਾਰੂ ਸੋਲਹੇ ਮਹਲਾ ੫ ॥
20 ੴ ਸਤਿਗੁਰ ਪ੍ਰਸਾਦਿ ॥
21 ਕਲਾ ਉਪਾਇ ਧਰੀ ਜਿਨਿ ਧਰਣਾ ॥
22 ਗਗਨੁ ਰਹਾਇਆ ਹੁਕਮੇ ਚਰਣਾ ॥
23 ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥
24 ਜੀਅ ਜੰਤ ਕਉ ਰਿਜਕੁ ਸੰਬਾਹੇ ॥
25 ਕਰਣ ਕਾਰਣ ਸਮਰਥ ਆਪਾਹੇ ॥
26 ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥
27 ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥
28 ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥
29 ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥
30 ਸੁਲਤਾਨ ਖਾਨ ਕਰੇ ਖਿਨ ਕੀਰੇ ॥
31 ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥
32 ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥
33 ਸੋ ਪਤਿਵੰਤਾ ਸੋ ਧਨਵੰਤਾ ॥
34 ਜਿਸੁ ਮਨਿ ਵਸਿਆ ਹਰਿ ਭਗਵੰਤਾ ॥
35 ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥
36 ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥
37 ਸਾਧਸੰਗਤਿ ਨਿਹਚਉ ਹੈ ਤਰਣਾ ॥
38 ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥
39 ਗੁਣ ਨਿਧਾਨ ਮਨ ਤਨ ਮਹਿ ਰਵਿਆ ॥
40 ਜਨਮ ਮਰਣ ਕੀ ਜੋਨਿ ਨ ਭਵਿਆ ॥
41 ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥
42 ਮੀਤੁ ਹਮਾਰਾ ਸੋਈ ਸੁਆਮੀ ॥