Ang 110
1 ਸੇਵਾ ਸੁਰਤਿ ਸਬਦਿ ਚਿਤੁ ਲਾਏ ॥
2 ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥
3 ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥
4 ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥
5 ਤਨੁ ਮਨੁ ਖੋਜੇ ਤਾ ਨਾਉ ਪਾਏ ॥
6 ਧਾਵਤੁ ਰਾਖੈ ਠਾਕਿ ਰਹਾਏ ॥
7 ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥
8 ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥
9 ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥
10 ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥
11 ਸਚਾ ਸਾਹਿਬੁ ਸਚੀ ਨਾਈ ॥
12 ਗੁਰ ਪਰਸਾਦੀ ਮੰਨਿ ਵਸਾਈ ॥
13 ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥
14 ਪਾਪ ਪੁੰਨ ਕੀ ਸਾਰ ਨ ਜਾਣੀ ॥
15 ਦੂਜੈ ਲਾਗੀ ਭਰਮਿ ਭੁਲਾਣੀ ॥
16 ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥
17 ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥
18 ਹਉਮੈ ਮੇਰਾ ਠਾਕਿ ਰਹਾਇਆ ॥
19 ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥
20 ਹਉਮੈ ਮਾਰਿ ਮੰਨਿ ਵਸਾਇਆ ॥
21 ਗੁਰ ਚਰਣੀ ਸਦਾ ਚਿਤੁ ਲਾਇਆ ॥
22 ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥
23 ਜੀਵਣੁ ਮਰਣਾ ਸਭੁ ਤੁਧੈ ਤਾਈ ॥
24 ਜਿਸੁ ਬਖਸੇ ਤਿਸੁ ਦੇ ਵਡਿਆਈ ॥
25 ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥
26 ਮਾਝ ਮਹਲਾ ੩ ॥
27 ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥
28 ਬਿਨੁ ਤਕੜੀ ਤੋਲੈ ਸੰਸਾਰਾ ॥
29 ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥
30 ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥
31 ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥
32 ਆਪਿ ਸੁਣੈ ਤੈ ਆਪੇ ਵੇਖੈ ॥
33 ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥
34 ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥
35 ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥
36 ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥
37 ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥
38 ਪੇਈਅੜੈ ਧਨ ਅਨਦਿਨੁ ਸੁਤੀ ॥
39 ਕੰਤਿ ਵਿਸਾਰੀ ਅਵਗਣਿ ਮੁਤੀ ॥
40 ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥੪॥
41 ਪੇਈਅੜੈ ਸੁਖਦਾਤਾ ਜਾਤਾ ॥
42 ਹਉਮੈ ਮਾਰਿ ਗੁਰ ਸਬਦਿ ਪਛਾਤਾ ॥
43 ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥