Ang 1104
1 ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥
2 ਜਉ ਤੁਮੑ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥
3 ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥
4 ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥
5 ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥
6 ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥
7 ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥
8 ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥
9 ਕਾਹੇ ਕੀਜਤੁ ਹੈ ਮਨਿ ਭਾਵਨੁ ॥
10 ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥
11 ਕਾਲੁ ਅਕਾਲੁ ਖਸਮ ਕਾ ਕੀਨੑਾ ਇਹੁ ਪਰਪੰਚੁ ਬਧਾਵਨੁ ॥
12 ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ ਰਾਮ ਰਸਾਇਨੁ ॥੨॥੬॥
13 ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥
14 ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥
15 ਬਾਬਾ ਅਬ ਨ ਬਸਉ ਇਹ ਗਾਉ ॥
16 ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥
17 ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥
18 ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥
19 ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥
20 ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥
21 ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥
22 ੴ ਸਤਿਗੁਰ ਪ੍ਰਸਾਦਿ ॥
23 ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥
24 ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥
25 ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥
26 ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥
27 ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥
28 ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥
29 ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥
30 ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥
31 ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥
32 ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥
33 ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥
34 ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥
35 ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥
36 ਸਹਜੇ ਪਾਵੈ ਸੋਇ ਵਣਾਹੰਬੈ ॥੭॥
37 ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥
38 ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥