Ang 1204
1 ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥
2 ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥
3 ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥
4 ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥
5 ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥
6 ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥
7 ਸਾਰਗ ਮਹਲਾ ੫ ॥
8 ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥
9 ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥
10 ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥
11 ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥
12 ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥
13 ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥
14 ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥
15 ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥
16 ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥
17 ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥
18 ਸਾਰਗ ਮਹਲਾ ੫ ॥
19 ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥
20 ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥
21 ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥
22 ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥
23 ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥
24 ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥
25 ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥
26 ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥
27 ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥
28 ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥੪॥੭॥
29 ਸਾਰਗ ਮਹਲਾ ੫ ॥
30 ਅਬ ਮੋਹਿ ਰਾਮ ਭਰੋਸਉ ਪਾਏ ॥
31 ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥
32 ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥
33 ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥
34 ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥