Ang 1206
1 ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥
2 ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥
3 ਸਾਰਗ ਮਹਲਾ ੫ ॥
4 ਅਨਦਿਨੁ ਰਾਮ ਕੇ ਗੁਣ ਕਹੀਐ ॥
5 ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥
6 ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥
7 ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥
8 ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥
9 ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥
10 ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥
11 ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥
12 ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥
13 ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥
14 ਸਾਰਗ ਮਹਲਾ ੫ ॥
15 ਬਲਿਹਾਰੀ ਗੁਰਦੇਵ ਚਰਨ ॥
16 ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥
17 ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥
18 ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥
19 ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥
20 ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥
21 ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥
22 ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥
23 ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥
24 ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥
25 ਸਾਰਗ ਮਹਲਾ ੫ ॥
26 ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥
27 ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥
28 ਸੰਤਹ ਚਰਨ ਮੋਰਲੋ ਮਾਥਾ ॥
29 ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥
30 ਸਾਧਹ ਮੰਤ੍ਰੁ ਮੋਰਲੋ ਮਨੂਆ ॥
31 ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥੨॥
32 ਭਗਤਹ ਦਰਸੁ ਦੇਖਿ ਨੈਨ ਰੰਗਾ ॥
33 ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥
34 ਕਹੁ ਨਾਨਕ ਸੁਖ ਸਹਜ ਅਨੰਦਾ ॥
35 ਖੋਲੑਿ ਭੀਤਿ ਮਿਲੇ ਪਰਮਾਨੰਦਾ ॥੪॥੧੪॥
36 ਸਾਰਗ ਮਹਲਾ ੫ ਘਰੁ ੨ ॥
37 ੴ ਸਤਿਗੁਰ ਪ੍ਰਸਾਦਿ ॥
38 ਕੈਸੇ ਕਹਉ ਮੋਹਿ ਜੀਅ ਬੇਦਨਾਈ ॥
39 ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥