Ang 1237
1 ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥
2 ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥
3 ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥
4 ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥
5 ਹਂੀਉ ਅਰਾਪਉਂ ਦੇਹੁ ਸਦੇਸਾ ॥
6 ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥
7 ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥
8 ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥
9 ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥
10 ਕਰਿ ਕਿਰਪਾ ਅਪੁਨੇ ਪਹਿ ਆਇਆ ॥
11 ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥
12 ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥
13 ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥
14 ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥
15 ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥
16 ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ ॥
17 ੴ ਸਤਿਗੁਰ ਪ੍ਰਸਾਦਿ ॥
18 ਸਲੋਕ ਮਹਲਾ ੨ ॥
19 ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥
20 ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥
21 ਮਹਲਾ ੧ ॥
22 ਨ ਭੀਜੈ ਰਾਗੀ ਨਾਦੀ ਬੇਦਿ ॥
23 ਨ ਭੀਜੈ ਸੁਰਤੀ ਗਿਆਨੀ ਜੋਗਿ ॥
24 ਨ ਭੀਜੈ ਸੋਗੀ ਕੀਤੈ ਰੋਜਿ ॥
25 ਨ ਭੀਜੈ ਰੂਪਂੀ ਮਾਲਂੀ ਰੰਗਿ ॥
26 ਨ ਭੀਜੈ ਤੀਰਥਿ ਭਵਿਐ ਨੰਗਿ ॥
27 ਨ ਭੀਜੈ ਦਾਤਂੀ ਕੀਤੈ ਪੁੰਨਿ ॥
28 ਨ ਭੀਜੈ ਬਾਹਰਿ ਬੈਠਿਆ ਸੁੰਨਿ ॥
29 ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
30 ਨ ਭੀਜੈ ਕੇਤੇ ਹੋਵਹਿ ਧੂੜ ॥
31 ਲੇਖਾ ਲਿਖੀਐ ਮਨ ਕੈ ਭਾਇ ॥
32 ਨਾਨਕ ਭੀਜੈ ਸਾਚੈ ਨਾਇ ॥੨॥
33 ਮਹਲਾ ੧ ॥
34 ਨਵ ਛਿਅ ਖਟ ਕਾ ਕਰੇ ਬੀਚਾਰੁ ॥
35 ਨਿਸਿ ਦਿਨ ਉਚਰੈ ਭਾਰ ਅਠਾਰ ॥
36 ਤਿਨਿ ਭੀ ਅੰਤੁ ਨ ਪਾਇਆ ਤੋਹਿ ॥
37 ਨਾਮ ਬਿਹੂਣ ਮੁਕਤਿ ਕਿਉ ਹੋਇ ॥
38 ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥
39 ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥
40 ਪਉੜੀ ॥
41 ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥
42 ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥
43 ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥
44 ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥
45 ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥