Ang 126
1 ਆਪੇ ਊਚਾ ਊਚੋ ਹੋਈ ॥
2 ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥
3 ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥
4 ਮਾਝ ਮਹਲਾ ੩ ॥
5 ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥
6 ਗੁਰ ਪਰਸਾਦੀ ਘਰ ਹੀ ਮਹਿ ਪਾਈ ॥
7 ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥
8 ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥
9 ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ ॥
10 ਘਰ ਮਹਿ ਧਰਤੀ ਧਉਲੁ ਪਾਤਾਲਾ ॥
11 ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥
12 ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥
13 ਕਾਇਆ ਅੰਦਰਿ ਹਉਮੈ ਮੇਰਾ ॥
14 ਜੰਮਣ ਮਰਣੁ ਨ ਚੂਕੈ ਫੇਰਾ ॥
15 ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥
16 ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥
17 ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥
18 ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥੪॥
19 ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥
20 ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥
21 ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥
22 ਅੰਤਰਿ ਜੋਤਿ ਪਰਗਟੁ ਪਾਸਾਰਾ ॥
23 ਗੁਰ ਸਾਖੀ ਮਿਟਿਆ ਅੰਧਿਆਰਾ ॥
24 ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥
25 ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥
26 ਗੁਰਮੁਖਿ ਪਾਏ ਨਾਮੁ ਅਪਾਰਾ ॥
27 ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥੭॥
28 ਆਪੇ ਵਥੁ ਰਾਖੈ ਆਪੇ ਦੇਇ ॥
29 ਗੁਰਮੁਖਿ ਵਣਜਹਿ ਕੇਈ ਕੇਇ ॥
30 ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥
31 ਮਾਝ ਮਹਲਾ ੩ ॥
32 ਹਰਿ ਆਪੇ ਮੇਲੇ ਸੇਵ ਕਰਾਏ ॥
33 ਗੁਰ ਕੈ ਸਬਦਿ ਭਾਉ ਦੂਜਾ ਜਾਏ ॥
34 ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥
35 ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥
36 ਸਚਾ ਨਾਮੁ ਸਦਾ ਹੈ ਨਿਰਮਲੁ ਗੁਰਸਬਦੀ ਮੰਨਿ ਵਸਾਵਣਿਆ ॥੧॥ ਰਹਾਉ ॥
37 ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥
38 ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥
39 ਅੰਮ੍ਰਿਤ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥
40 ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥
41 ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥
42 ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥