Ang 1261
1 ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥
2 ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥
3 ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥
4 ਮਲਾਰ ਮਹਲਾ ੩ ਘਰੁ ੨ ॥
5 ੴ ਸਤਿਗੁਰ ਪ੍ਰਸਾਦਿ ॥
6 ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥
7 ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥
8 ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥
9 ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥
10 ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥
11 ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥
12 ਮਾਇਆ ਮਮਤਾ ਕਰਤੈ ਲਾਈ ॥
13 ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥
14 ਗੁਰ ਪਰਸਾਦੀ ਬੂਝਹੁ ਭਾਈ ॥
15 ਸਦਾ ਰਹਹੁ ਹਰਿ ਕੀ ਸਰਣਾਈ ॥੨॥
16 ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥
17 ਅਨਦਿਨੁ ਏਕੋ ਨਾਮੁ ਵਖਾਣੈ ॥
18 ਸਤਿਗੁਰ ਕੀ ਓਹੁ ਦੀਖਿਆ ਲੇਇ ॥
19 ਸਤਿਗੁਰ ਆਗੈ ਸੀਸੁ ਧਰੇਇ ॥
20 ਸਦਾ ਅਲਗੁ ਰਹੈ ਨਿਰਬਾਣੁ ॥
21 ਸੋ ਪੰਡਿਤੁ ਦਰਗਹ ਪਰਵਾਣੁ ॥੩॥
22 ਸਭਨਾਂ ਮਹਿ ਏਕੋ ਏਕੁ ਵਖਾਣੈ ॥
23 ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥
24 ਜਾ ਕਉ ਬਖਸੇ ਮੇਲੇ ਸੋਇ ॥
25 ਐਥੈ ਓਥੈ ਸਦਾ ਸੁਖੁ ਹੋਇ ॥੪॥
26 ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥
27 ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥
28 ਅਨਦਿਨੁ ਹਰਿ ਗੁਣ ਗਾਵੈ ਸੋਇ ॥
29 ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥
30 ਮਲਾਰ ਮਹਲਾ ੩ ॥
31 ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥
32 ਜਮਕਾਲੁ ਮਾਰੇ ਨਿਤ ਪਤਿ ਗਵਾਈ ॥
33 ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥
34 ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥
35 ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥
36 ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥
37 ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥
38 ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥
39 ਭਵਜਲੁ ਸਬਦਿ ਲੰਘਾਵਣਹਾਰੁ ॥
40 ਦਰਿ ਸਾਚੈ ਦਿਸੈ ਸਚਿਆਰੁ ॥੨॥
41 ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥
42 ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥
43 ਹਉਮੈ ਮਮਤਾ ਬਹੁ ਮੋਹੁ ਵਧਾਇਆ ॥
44 ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥
45 ਆਪੇ ਕਰਤਾ ਅਗਮ ਅਥਾਹਾ ॥
46 ਗੁਰਸਬਦੀ ਜਪੀਐ ਸਚੁ ਲਾਹਾ ॥
47 ਹਾਜਰੁ ਹਜੂਰਿ ਹਰਿ ਵੇਪਰਵਾਹਾ ॥