Ang 1278
1 ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥
2 ਆਪੇ ਬਖਸੇ ਦੇਇ ਪਿਆਰੁ ॥
3 ਹਉਮੈ ਰੋਗੁ ਵਡਾ ਸੰਸਾਰਿ ॥
4 ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥
5 ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥
6 ਰਾਗੁ ਮਲਾਰ ਛੰਤ ਮਹਲਾ ੫ ॥
7 ੴ ਸਤਿਗੁਰ ਪ੍ਰਸਾਦਿ ॥
8 ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥
9 ਅਪਨੇ ਜਨ ਸੰਗਿ ਰਾਤੇ ॥
10 ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥
11 ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥
12 ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥
13 ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥
14 ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥
15 ਮਹਾ ਪਤਿਤ ਤੁਮੑ ਤਾਰੇ ॥
16 ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥
17 ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥
18 ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥
19 ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮੑਾਰੇ ॥੨॥
20 ਹਰਿ ਚਰਨ ਕਮਲ ਮਨੁ ਲੀਨਾ ॥
21 ਪ੍ਰਭ ਜਲ ਜਨ ਤੇਰੇ ਮੀਨਾ ॥
22 ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥
23 ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥
24 ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥
25 ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥
26 ਆਪਸ ਕਉ ਆਪੁ ਮਿਲਾਇਆ ॥
27 ਭ੍ਰਮ ਭੰਜਨ ਹਰਿ ਰਾਇਆ ॥
28 ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥
29 ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥
30 ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥
31 ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੑੀ ਹਰਿ ਹਰਿ ਧਿਆਇਆ ॥੪॥੧॥
32 ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥
33 ੴ ਸਤਿਗੁਰ ਪ੍ਰਸਾਦਿ ॥
34 ਸਲੋਕ ਮਹਲਾ ੩ ॥
35 ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥
36 ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥
37 ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥
38 ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥