Ang 1301
1 ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥੩॥
2 ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥੪॥੪॥੧੫॥
3 ਕਾਨੜਾ ਮਹਲਾ ੫ ॥
4 ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥
5 ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥
6 ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥
7 ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥
8 ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥
9 ਕਾਨੜਾ ਮਹਲਾ ੫ ॥
10 ਚਰਨ ਸਰਨ ਗੋਪਾਲ ਤੇਰੀ ॥
11 ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥੧॥ ਰਹਾਉ ॥
12 ਬੂਡਤ ਸੰਸਾਰ ਸਾਗਰ ॥
13 ਉਧਰੇ ਹਰਿ ਸਿਮਰਿ ਰਤਨਾਗਰ ॥੧॥
14 ਸੀਤਲਾ ਹਰਿ ਨਾਮੁ ਤੇਰਾ ॥
15 ਪੂਰਨੋ ਠਾਕੁਰ ਪ੍ਰਭੁ ਮੇਰਾ ॥੨॥
16 ਦੀਨ ਦਰਦ ਨਿਵਾਰਿ ਤਾਰਨ ॥
17 ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ ॥੩॥
18 ਕੋਟਿ ਜਨਮ ਦੂਖ ਕਰਿ ਪਾਇਓ ॥
19 ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥੪॥੬॥੧੭॥
20 ਕਾਨੜਾ ਮਹਲਾ ੫ ॥
21 ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥
22 ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥੧॥ ਰਹਾਉ ॥
23 ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥
24 ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥੧॥
25 ਤੂ ਅਥਾਹੁ ਅਤਿ ਬਡੋ ਸੁਆਮੀ ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥
26 ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ ॥੨॥੭॥੧੮॥
27 ਕਾਨੜਾ ਮਹਲਾ ੫ ॥
28 ਕੁਚਿਲ ਕਠੋਰ ਕਪਟ ਕਾਮੀ ॥
29 ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥
30 ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥
31 ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥
32 ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥
33 ਕਾਨੜਾ ਮਹਲਾ ੫ ਘਰੁ ੪ ॥
34 ੴ ਸਤਿਗੁਰ ਪ੍ਰਸਾਦਿ ॥
35 ਨਾਰਾਇਨ ਨਰਪਤਿ ਨਮਸਕਾਰੈ ॥
36 ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥ ਰਹਾਉ ॥
37 ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥
38 ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥