Ang 1324
1 ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥
2 ਕਲਿਆਨ ਮਹਲਾ ੪ ॥
3 ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥
4 ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥
5 ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥
6 ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥
7 ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥
8 ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥
9 ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥
10 ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥
11 ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥
12 ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥
13 ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥
14 ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥
15 ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥
16 ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥੬॥
17 ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥
18 ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥
19 ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥
20 ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥
21 ਕਲਿਆਨੁ ਮਹਲਾ ੪ ॥
22 ਰਾਮਾ ਰਮ ਰਾਮੋ ਰਾਮੁ ਰਵੀਜੈ ॥
23 ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥
24 ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥
25 ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥੧॥
26 ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥
27 ਅਤਿ ਊਤਮ ਅਤਿ ਊਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥੨॥
28 ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥
29 ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥੩॥
30 ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥
31 ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥੪॥
32 ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥
33 ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ ਮਰੀਜੈ ॥੫॥