Ang 1325
1 ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥
2 ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥
3 ਸਭਿ ਤੀਰਥ ਬਰਤ ਜਗੵ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥
4 ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥
5 ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥
6 ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥
7 ਕਲਿਆਨ ਮਹਲਾ ੪ ॥
8 ਰਾਮਾ ਰਮ ਰਾਮੋ ਪੂਜ ਕਰੀਜੈ ॥
9 ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥
10 ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥
11 ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥
12 ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥
13 ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥
14 ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥
15 ਮਨੁ ਮੋਤੀ ਸਾਲੁ ਹੈ ਗੁਰਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥
16 ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥
17 ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥
18 ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥
19 ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥
20 ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥
21 ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥
22 ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥
23 ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥
24 ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥
25 ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥
26 ਕਲਿਆਨ ਮਹਲਾ ੪ ॥
27 ਰਾਮਾ ਮੈ ਸਾਧੂ ਚਰਨ ਧੁਵੀਜੈ ॥
28 ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥
29 ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥
30 ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥
31 ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥
32 ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥
33 ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥