Ang 1363
1 ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥
2 ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥
3 ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥
4 ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥
5 ਤੀਖਣ ਬਾਣ ਚਲਾਇ ਨਾਮੁ ਪ੍ਰਭ ਧੵਾਈਐ ॥
6 ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥
7 ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥
8 ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥
9 ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥
10 ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥
11 ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥
12 ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥
13 ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥
14 ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥
15 ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥
16 ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥
17 ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥
18 ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥
19 ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥
20 ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥
21 ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥
22 ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥
23 ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥
24 ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥
25 ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥
26 ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥
27 ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥
28 ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥
29 ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥
30 ਹਰਿਹਾਂ ਹਉ ਬਲਿਹਾਰੀ ਤਿੰਨੑ ਜਿ ਹਰਿ ਰੰਗੁ ਰਾਵਣੇ ॥੨੨॥
31 ਵੈਦਾ ਸੰਦਾ ਸੰਗੁ ਇਕਠਾ ਹੋਇਆ ॥
32 ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥
33 ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥
34 ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥
35 ਚਉਬੋਲੇ ਮਹਲਾ ੫ ॥
36 ੴ ਸਤਿਗੁਰ ਪ੍ਰਸਾਦਿ ॥
37 ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ ॥
38 ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥
39 ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥
40 ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥