Ang 1421
1 ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥
2 ਨਾਨਕ ਗੁਰਮੁਖਿ ਜਿਨੑੀ ਧਿਆਇਆ ਆਏ ਸੇ ਪਰਵਾਣੁ ॥੬੩॥
3 ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥
4 ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥
5 ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥
6 ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥
7 ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥
8 ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥
9 ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥
10 ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥
11 ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥
12 ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥
13 ਸਲੋਕ ਮਹਲਾ ੪ ॥
14 ੴ ਸਤਿਗੁਰ ਪ੍ਰਸਾਦਿ ॥
15 ਵਡਭਾਗੀਆ ਸੋਹਾਗਣੀ ਜਿਨੑਾ ਗੁਰਮੁਖਿ ਮਿਲਿਆ ਹਰਿ ਰਾਇ ॥
16 ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥
17 ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥
18 ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥
19 ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥
20 ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥
21 ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥
22 ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥
23 ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥
24 ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥
25 ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
26 ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥
27 ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥
28 ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥
29 ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥
30 ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥
31 ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥
32 ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥
33 ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥
34 ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥
35 ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥