Ang 191
1 ਕਲਿ ਕਲੇਸ ਗੁਰ ਸਬਦਿ ਨਿਵਾਰੇ ॥
2 ਆਵਣ ਜਾਣ ਰਹੇ ਸੁਖ ਸਾਰੇ ॥੧॥
3 ਭੈ ਬਿਨਸੇ ਨਿਰਭਉ ਹਰਿ ਧਿਆਇਆ ॥
4 ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥
5 ਚਰਨ ਕਵਲ ਰਿਦ ਅੰਤਰਿ ਧਾਰੇ ॥
6 ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥੨॥
7 ਬੂਡਤ ਜਾਤ ਪੂਰੈ ਗੁਰਿ ਕਾਢੇ ॥
8 ਜਨਮ ਜਨਮ ਕੇ ਟੂਟੇ ਗਾਢੇ ॥੩॥
9 ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥
10 ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥
11 ਗਉੜੀ ਮਹਲਾ ੫ ॥
12 ਸਾਧਸੰਗਿ ਤਾ ਕੀ ਸਰਨੀ ਪਰਹੁ ॥
13 ਮਨੁ ਤਨੁ ਅਪਨਾ ਆਗੈ ਧਰਹੁ ॥੧॥
14 ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥
15 ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥੧॥ ਰਹਾਉ ॥
16 ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥
17 ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥੨॥
18 ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥
19 ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥
20 ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥
21 ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥
22 ਗਉੜੀ ਮਹਲਾ ੫ ॥
23 ਸੂਕੇ ਹਰੇ ਕੀਏ ਖਿਨ ਮਾਹੇ ॥
24 ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥
25 ਕਾਟੇ ਕਸਟ ਪੂਰੇ ਗੁਰਦੇਵ ॥
26 ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥
27 ਮਿਟਿ ਗਈ ਚਿੰਤ ਪੁਨੀ ਮਨ ਆਸਾ ॥
28 ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥
29 ਦੁਖ ਨਾਠੇ ਸੁਖ ਆਇ ਸਮਾਏ ॥
30 ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥
31 ਇਛ ਪੁਨੀ ਪੂਰੇ ਗੁਰ ਮਿਲੇ ॥
32 ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
33 ਗਉੜੀ ਮਹਲਾ ੫ ॥
34 ਤਾਪ ਗਏ ਪਾਈ ਪ੍ਰਭਿ ਸਾਂਤਿ ॥
35 ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥
36 ਪ੍ਰਭ ਕਿਰਪਾ ਤੇ ਭਏ ਸੁਹੇਲੇ ॥
37 ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥
38 ਸਿਮਰਤ ਸਿਮਰਤ ਪ੍ਰਭ ਕਾ ਨਾਉ ॥
39 ਸਗਲ ਰੋਗ ਕਾ ਬਿਨਸਿਆ ਥਾਉ ॥੨॥
40 ਸਹਜਿ ਸੁਭਾਇ ਬੋਲੈ ਹਰਿ ਬਾਣੀ ॥
41 ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥
42 ਦੂਖੁ ਦਰਦੁ ਜਮੁ ਨੇੜਿ ਨ ਆਵੈ ॥
43 ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥
44 ਗਉੜੀ ਮਹਲਾ ੫ ॥
45 ਭਲੇ ਦਿਨਸ ਭਲੇ ਸੰਜੋਗ ॥
46 ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥੧॥
47 ਓਹ ਬੇਲਾ ਕਉ ਹਉ ਬਲਿ ਜਾਉ ॥
48 ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ ॥
49 ਸਫਲ ਮੂਰਤੁ ਸਫਲ ਓਹ ਘਰੀ ॥
50 ਜਿਤੁ ਰਸਨਾ ਉਚਰੈ ਹਰਿ ਹਰੀ ॥੨॥
51 ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥
52 ਚਰਣ ਪੁਨੀਤ ਚਲਹਿ ਹਰਿ ਮਾਰਗਿ ॥੩॥
53 ਕਹੁ ਨਾਨਕ ਭਲਾ ਮੇਰਾ ਕਰਮ ॥
54 ਜਿਤੁ ਭੇਟੇ ਸਾਧੂ ਕੇ ਚਰਨ ॥੪॥੬੦॥੧੨੯॥