Ang 198
1 ਰੂਪਵੰਤੁ ਸੋ ਚਤੁਰੁ ਸਿਆਣਾ ॥
2 ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥
3 ਜਗ ਮਹਿ ਆਇਆ ਸੋ ਪਰਵਾਣੁ ॥
4 ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥
5 ਕਹੁ ਨਾਨਕ ਜਾ ਕੇ ਪੂਰਨ ਭਾਗ ॥
6 ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥
7 ਗਉੜੀ ਮਹਲਾ ੫ ॥
8 ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥
9 ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥
10 ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥
11 ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥
12 ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥
13 ਗਊ ਚਰਿ ਸਿੰਘ ਪਾਛੈ ਪਾਵੈ ॥੨॥
14 ਗਾਡਰ ਲੇ ਕਾਮਧੇਨੁ ਕਰਿ ਪੂਜੀ ॥
15 ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥
16 ਨਾਨਕ ਰਾਮ ਨਾਮੁ ਜਪਿ ਚੀਤ ॥
17 ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥
18 ਗਉੜੀ ਮਹਲਾ ੫ ॥
19 ਸਾ ਮਤਿ ਨਿਰਮਲ ਕਹੀਅਤ ਧੀਰ ॥
20 ਰਾਮ ਰਸਾਇਣੁ ਪੀਵਤ ਬੀਰ ॥੧॥
21 ਹਰਿ ਕੇ ਚਰਣ ਹਿਰਦੈ ਕਰਿ ਓਟ ॥
22 ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥
23 ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥
24 ਰਾਮ ਰੰਗਿ ਨਿਰਮਲ ਪਰਤਾਪੁ ॥੨॥
25 ਸਾਧਸੰਗਿ ਮਿਟਿ ਜਾਤ ਬਿਕਾਰ ॥
26 ਸਭ ਤੇ ਊਚ ਏਹੋ ਉਪਕਾਰ ॥੩॥
27 ਪ੍ਰੇਮ ਭਗਤਿ ਰਾਤੇ ਗੋਪਾਲ ॥
28 ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
29 ਗਉੜੀ ਮਹਲਾ ੫ ॥
30 ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥
31 ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥
32 ਭਰਤਾ ਪੇਖਿ ਬਿਗਸੈ ਜਿਉ ਨਾਰੀ ॥
33 ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥
34 ਪੂਤ ਪੇਖਿ ਜਿਉ ਜੀਵਤ ਮਾਤਾ ॥
35 ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥
36 ਲੋਭੀ ਅਨਦੁ ਕਰੈ ਪੇਖਿ ਧਨਾ ॥
37 ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥
38 ਬਿਸਰੁ ਨਹੀ ਇਕੁ ਤਿਲੁ ਦਾਤਾਰ ॥
39 ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥
40 ਗਉੜੀ ਮਹਲਾ ੫ ॥
41 ਰਾਮ ਰਸਾਇਣਿ ਜੋ ਜਨ ਗੀਧੇ ॥
42 ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥
43 ਆਨ ਰਸਾ ਦੀਸਹਿ ਸਭਿ ਛਾਰੁ ॥
44 ਨਾਮ ਬਿਨਾ ਨਿਹਫਲ ਸੰਸਾਰ ॥੧॥
45 ਅੰਧ ਕੂਪ ਤੇ ਕਾਢੇ ਆਪਿ ॥
46 ਗੁਣ ਗੋਵਿੰਦ ਅਚਰਜ ਪਰਤਾਪ ॥੨॥
47 ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥
48 ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥
49 ਕਹੁ ਨਾਨਕ ਸਾ ਕਥਨੀ ਸਾਰੁ ॥
50 ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥
51 ਗਉੜੀ ਮਹਲਾ ੫ ॥
52 ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥
53 ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥
54 ਨਿਰਮਲ ਉਦਕੁ ਗੋਵਿੰਦ ਕਾ ਨਾਮ ॥
55 ਮਜਨੁ ਕਰਤ ਪੂਰਨ ਸਭਿ ਕਾਮ ॥੧॥