Ang 199
1 ਸੰਤਸੰਗਿ ਤਹ ਗੋਸਟਿ ਹੋਇ ॥
2 ਕੋਟਿ ਜਨਮ ਕੇ ਕਿਲਵਿਖ ਖੋਇ ॥੨॥
3 ਸਿਮਰਹਿ ਸਾਧ ਕਰਹਿ ਆਨੰਦੁ ॥
4 ਮਨਿ ਤਨਿ ਰਵਿਆ ਪਰਮਾਨੰਦੁ ॥੩॥
5 ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥
6 ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥
7 ਗਉੜੀ ਮਹਲਾ ੫ ॥
8 ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥
9 ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥
10 ਏਕੋ ਸਿਮਰਿ ਨ ਦੂਜਾ ਭਾਉ ॥
11 ਸੰਤਸੰਗਿ ਜਪਿ ਕੇਵਲ ਨਾਉ ॥੧॥
12 ਕਰਮ ਧਰਮ ਨੇਮ ਬ੍ਰਤ ਪੂਜਾ ॥
13 ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥
14 ਤਾ ਕੀ ਪੂਰਨ ਹੋਈ ਘਾਲ ॥
15 ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥
16 ਸੋ ਬੈਸਨੋ ਹੈ ਅਪਰ ਅਪਾਰੁ ॥
17 ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥
18 ਗਉੜੀ ਮਹਲਾ ੫ ॥
19 ਜੀਵਤ ਛਾਡਿ ਜਾਹਿ ਦੇਵਾਨੇ ॥
20 ਮੁਇਆ ਉਨ ਤੇ ਕੋ ਵਰਸਾਂਨੇ ॥੧॥
21 ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥
22 ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥
23 ਬਿਖੈ ਠਗਉਰੀ ਜਿਨਿ ਜਿਨਿ ਖਾਈ ॥
24 ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥
25 ਦਾਰਨ ਦੁਖ ਦੁਤਰ ਸੰਸਾਰੁ ॥
26 ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥
27 ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥
28 ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥
29 ਗਉੜੀ ਮਹਲਾ ੫ ॥
30 ਗਰੀਬਾ ਉਪਰਿ ਜਿ ਖਿੰਜੈ ਦਾੜੀ ॥
31 ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥
32 ਪੂਰਾ ਨਿਆਉ ਕਰੇ ਕਰਤਾਰੁ ॥
33 ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥
34 ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥
35 ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥
36 ਤਿਨਿ ਮਾਰਿਆ ਜਿ ਰਖੈ ਨ ਕੋਇ ॥
37 ਆਗੈ ਪਾਛੈ ਮੰਦੀ ਸੋਇ ॥੩॥
38 ਅਪੁਨੇ ਦਾਸ ਰਾਖੈ ਕੰਠਿ ਲਾਇ ॥
39 ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥
40 ਗਉੜੀ ਮਹਲਾ ੫ ॥
41 ਮਹਜਰੁ ਝੂਠਾ ਕੀਤੋਨੁ ਆਪਿ ॥
42 ਪਾਪੀ ਕਉ ਲਾਗਾ ਸੰਤਾਪੁ ॥੧॥
43 ਜਿਸਹਿ ਸਹਾਈ ਗੋਬਿਦੁ ਮੇਰਾ ॥
44 ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥
45 ਸਾਚੀ ਦਰਗਹ ਬੋਲੈ ਕੂੜੁ ॥
46 ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥
47 ਰੋਗ ਬਿਆਪੇ ਕਰਦੇ ਪਾਪ ॥
48 ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥
49 ਅਪਨ ਕਮਾਇਐ ਆਪੇ ਬਾਧੇ ॥
50 ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥
51 ਨਾਨਕ ਸਰਨਿ ਪਰੇ ਦਰਬਾਰਿ ॥
52 ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥
53 ਗਉੜੀ ਮਹਲਾ ੫ ॥
54 ਜਨ ਕੀ ਧੂਰਿ ਮਨ ਮੀਠ ਖਟਾਨੀ ॥
55 ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥