Ang 21
1 ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥
2 ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥
3 ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥
4 ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥
5 ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥
6 ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥
7 ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥
8 ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥
9 ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥
10 ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥
11 ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥
12 ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥
13 ਸਿਰੀਰਾਗੁ ਮਹਲਾ ੧ ॥
14 ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥
15 ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥
16 ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥
17 ਮਨ ਰੇ ਹਉਮੈ ਛੋਡਿ ਗੁਮਾਨੁ ॥
18 ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥
19 ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥
20 ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥
21 ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥
22 ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥
23 ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥
24 ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥
25 ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥
26 ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥
27 ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥
28 ਸਿਰੀਰਾਗੁ ਮਹਲਾ ੧ ॥
29 ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥
30 ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥
31 ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥
32 ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥
33 ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥
34 ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥
35 ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥
36 ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥
37 ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥
38 ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥
39 ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥