Ang 221
1 ਗੁਰ ਕੀ ਮਤਿ ਜੀਇ ਆਈ ਕਾਰਿ ॥੧॥
2 ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥
3 ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥
4 ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥
5 ਨਿਰਮਲ ਬਾਣੀ ਭਰਮੁ ਚੁਕਾਇਆ ॥
6 ਲਾਲ ਭਏ ਸੂਹਾ ਰੰਗੁ ਮਾਇਆ ॥
7 ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥
8 ਉਲਟ ਭਈ ਜੀਵਤ ਮਰਿ ਜਾਗਿਆ ॥
9 ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥
10 ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥
11 ਭਾਇ ਬਸੇ ਜਮ ਕਾ ਭਉ ਭਾਗਿਆ ॥੩॥
12 ਸਾਦ ਰਹੇ ਬਾਦੰ ਅਹੰਕਾਰਾ ॥
13 ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥
14 ਜਾਤਿ ਰਹੇ ਪਤਿ ਕੇ ਆਚਾਰਾ ॥
15 ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥
16 ਤੁਝ ਬਿਨੁ ਕੋਇ ਨ ਦੇਖਉ ਮੀਤੁ ॥
17 ਕਿਸੁ ਸੇਵਉ ਕਿਸੁ ਦੇਵਉ ਚੀਤੁ ॥
18 ਕਿਸੁ ਪੂਛਉ ਕਿਸੁ ਲਾਗਉ ਪਾਇ ॥
19 ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥
20 ਗੁਰ ਸੇਵੀ ਗੁਰ ਲਾਗਉ ਪਾਇ ॥
21 ਭਗਤਿ ਕਰੀ ਰਾਚਉ ਹਰਿ ਨਾਇ ॥
22 ਸਿਖਿਆ ਦੀਖਿਆ ਭੋਜਨ ਭਾਉ ॥
23 ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥
24 ਗਰਬ ਗਤੰ ਸੁਖ ਆਤਮ ਧਿਆਨਾ ॥
25 ਜੋਤਿ ਭਈ ਜੋਤੀ ਮਾਹਿ ਸਮਾਨਾ ॥
26 ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥
27 ਕਰਤਾ ਕਰਣਾ ਕਰਤਾ ਜਾਨਾ ॥੭॥
28 ਨਹ ਪੰਡਿਤੁ ਨਹ ਚਤੁਰੁ ਸਿਆਨਾ ॥
29 ਨਹ ਭੂਲੋ ਨਹ ਭਰਮਿ ਭੁਲਾਨਾ ॥
30 ਕਥਉ ਨ ਕਥਨੀ ਹੁਕਮੁ ਪਛਾਨਾ ॥
31 ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥
32 ਗਉੜੀ ਗੁਆਰੇਰੀ ਮਹਲਾ ੧ ॥
33 ਮਨੁ ਕੁੰਚਰੁ ਕਾਇਆ ਉਦਿਆਨੈ ॥
34 ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥
35 ਰਾਜ ਦੁਆਰੈ ਸੋਭ ਸੁ ਮਾਨੈ ॥੧॥
36 ਚਤੁਰਾਈ ਨਹ ਚੀਨਿਆ ਜਾਇ ॥
37 ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥
38 ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥
39 ਨੰਨਾਕਾਰੁ ਨ ਕੋਇ ਕਰੇਈ ॥
40 ਰਾਖੈ ਆਪਿ ਵਡਿਆਈ ਦੇਈ ॥੨॥
41 ਨੀਲ ਅਨੀਲ ਅਗਨਿ ਇਕ ਠਾਈ ॥
42 ਜਲਿ ਨਿਵਰੀ ਗੁਰਿ ਬੂਝ ਬੁਝਾਈ ॥
43 ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥
44 ਜੈਸਾ ਘਰਿ ਬਾਹਰਿ ਸੋ ਤੈਸਾ ॥
45 ਬੈਸਿ ਗੁਫਾ ਮਹਿ ਆਖਉ ਕੈਸਾ ॥
46 ਸਾਗਰਿ ਡੂਗਰਿ ਨਿਰਭਉ ਐਸਾ ॥੪॥
47 ਮੂਏ ਕਉ ਕਹੁ ਮਾਰੇ ਕਉਨੁ ॥
48 ਨਿਡਰੇ ਕਉ ਕੈਸਾ ਡਰੁ ਕਵਨੁ ॥
49 ਸਬਦਿ ਪਛਾਨੈ ਤੀਨੇ ਭਉਨ ॥੫॥
50 ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥
51 ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥
52 ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥
53 ਕੀਰਤਿ ਸੂਰਤਿ ਮੁਕਤਿ ਇਕ ਨਾਈ ॥
54 ਤਹੀ ਨਿਰੰਜਨੁ ਰਹਿਆ ਸਮਾਈ ॥
55 ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥੭॥
56 ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥