Ang 243
1 ਗਉੜੀ ਛੰਤ ਮਹਲਾ ੧ ॥
2 ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥
3 ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥
4 ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥
5 ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥
6 ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥
7 ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥
8 ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥
9 ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥
10 ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥
11 ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥
12 ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥
13 ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥
14 ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥
15 ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥
16 ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥
17 ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥
18 ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥
19 ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥
20 ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥
21 ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥
22 ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥
23 ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥
24 ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥
25 ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥
26 ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ॥
27 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
28 ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥
29 ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥
30 ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥
31 ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥
32 ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥
33 ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥
34 ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥
35 ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥
36 ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥
37 ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥