Ang 244
1 ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥
2 ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥
3 ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥
4 ਦੂਜੈ ਭਾਇ ਮੁਠੀ ਜੀਉ ਬਿਨੁ ਗੁਰਸਬਦ ਕਰਾਰੇ ॥
5 ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥
6 ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥
7 ਗੁਰਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥
8 ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥
9 ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥
10 ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥
11 ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥
12 ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥
13 ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥
14 ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥
15 ਗਉੜੀ ਮਹਲਾ ੩ ॥
16 ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥
17 ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥
18 ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥
19 ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥
20 ਗੁਰਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥
21 ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥
22 ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥
23 ਅਹਿਨਿਸਿ ਰੰਗਿ ਰਾਤੀ ਜੀਉ ਗੁਰਸਬਦੁ ਵੀਚਾਰੇ ॥
24 ਗੁਰਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥
25 ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥
26 ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥
27 ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥
28 ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥
29 ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥
30 ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥
31 ਗੁਰਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥
32 ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥
33 ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥
34 ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
35 ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
36 ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥