Ang 289
1 ਜਨਮ ਜਨਮ ਕੇ ਕਿਲਬਿਖ ਜਾਹਿ ॥
2 ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥
3 ਸੁਨਤ ਕਹਤ ਰਹਤ ਗਤਿ ਪਾਵਹੁ ॥
4 ਸਾਰ ਭੂਤ ਸਤਿ ਹਰਿ ਕੋ ਨਾਉ ॥
5 ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥
6 ਗੁਨ ਗਾਵਤ ਤੇਰੀ ਉਤਰਸਿ ਮੈਲੁ ॥
7 ਬਿਨਸਿ ਜਾਇ ਹਉਮੈ ਬਿਖੁ ਫੈਲੁ ॥
8 ਹੋਹਿ ਅਚਿੰਤੁ ਬਸੈ ਸੁਖ ਨਾਲਿ ॥
9 ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥
10 ਛਾਡਿ ਸਿਆਨਪ ਸਗਲੀ ਮਨਾ ॥
11 ਸਾਧਸੰਗਿ ਪਾਵਹਿ ਸਚੁ ਧਨਾ ॥
12 ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥
13 ਈਹਾ ਸੁਖੁ ਦਰਗਹ ਜੈਕਾਰੁ ॥
14 ਸਰਬ ਨਿਰੰਤਰਿ ਏਕੋ ਦੇਖੁ ॥
15 ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥
16 ਏਕੋ ਜਪਿ ਏਕੋ ਸਾਲਾਹਿ ॥
17 ਏਕੁ ਸਿਮਰਿ ਏਕੋ ਮਨ ਆਹਿ ॥
18 ਏਕਸ ਕੇ ਗੁਨ ਗਾਉ ਅਨੰਤ ॥
19 ਮਨਿ ਤਨਿ ਜਾਪਿ ਏਕ ਭਗਵੰਤ ॥
20 ਏਕੋ ਏਕੁ ਏਕੁ ਹਰਿ ਆਪਿ ॥
21 ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥
22 ਅਨਿਕ ਬਿਸਥਾਰ ਏਕ ਤੇ ਭਏ ॥
23 ਏਕੁ ਅਰਾਧਿ ਪਰਾਛਤ ਗਏ ॥
24 ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥
25 ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥
26 ਸਲੋਕੁ ॥
27 ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥
28 ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥੧॥
29 ਅਸਟਪਦੀ ॥
30 ਜਾਚਕ ਜਨੁ ਜਾਚੈ ਪ੍ਰਭ ਦਾਨੁ ॥
31 ਕਰਿ ਕਿਰਪਾ ਦੇਵਹੁ ਹਰਿ ਨਾਮੁ ॥
32 ਸਾਧ ਜਨਾ ਕੀ ਮਾਗਉ ਧੂਰਿ ॥
33 ਪਾਰਬ੍ਰਹਮ ਮੇਰੀ ਸਰਧਾ ਪੂਰਿ ॥
34 ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥
35 ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥
36 ਚਰਨ ਕਮਲ ਸਿਉ ਲਾਗੈ ਪ੍ਰੀਤਿ ॥
37 ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥
38 ਏਕ ਓਟ ਏਕੋ ਆਧਾਰੁ ॥
39 ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥
40 ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥
41 ਹਰਿ ਰਸੁ ਪਾਵੈ ਬਿਰਲਾ ਕੋਇ ॥
42 ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥
43 ਪੂਰਨ ਪੁਰਖ ਨਹੀ ਡੋਲਾਨੇ ॥
44 ਸੁਭਰ ਭਰੇ ਪ੍ਰੇਮ ਰਸ ਰੰਗਿ ॥
45 ਉਪਜੈ ਚਾਉ ਸਾਧ ਕੈ ਸੰਗਿ ॥
46 ਪਰੇ ਸਰਨਿ ਆਨ ਸਭ ਤਿਆਗਿ ॥
47 ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥
48 ਬਡਭਾਗੀ ਜਪਿਆ ਪ੍ਰਭੁ ਸੋਇ ॥
49 ਨਾਨਕ ਨਾਮਿ ਰਤੇ ਸੁਖੁ ਹੋਇ ॥੨॥
50 ਸੇਵਕ ਕੀ ਮਨਸਾ ਪੂਰੀ ਭਈ ॥
51 ਸਤਿਗੁਰ ਤੇ ਨਿਰਮਲ ਮਤਿ ਲਈ ॥
52 ਜਨ ਕਉ ਪ੍ਰਭੁ ਹੋਇਓ ਦਇਆਲੁ ॥
53 ਸੇਵਕੁ ਕੀਨੋ ਸਦਾ ਨਿਹਾਲੁ ॥
54 ਬੰਧਨ ਕਾਟਿ ਮੁਕਤਿ ਜਨੁ ਭਇਆ ॥
55 ਜਨਮ ਮਰਨ ਦੂਖੁ ਭ੍ਰਮੁ ਗਇਆ ॥
56 ਇਛ ਪੁਨੀ ਸਰਧਾ ਸਭ ਪੂਰੀ ॥
57 ਰਵਿ ਰਹਿਆ ਸਦ ਸੰਗਿ ਹਜੂਰੀ ॥
58 ਜਿਸ ਕਾ ਸਾ ਤਿਨਿ ਲੀਆ ਮਿਲਾਇ ॥
59 ਨਾਨਕ ਭਗਤੀ ਨਾਮਿ ਸਮਾਇ ॥੩॥
60 ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥
61 ਸੋ ਕਿਉ ਬਿਸਰੈ ਜਿ ਕੀਆ ਜਾਨੈ ॥