Ang 312
1 ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥
2 ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥
3 ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥
4 ਮਹਲਾ ੩ ॥
5 ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥
6 ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥
7 ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥
8 ਪਉੜੀ ॥
9 ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥
10 ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥
11 ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥
12 ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥
13 ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥
14 ਸਲੋਕ ਮਃ ੪ ॥
15 ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥
16 ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥
17 ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥
18 ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥
19 ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥
20 ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥
21 ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥
22 ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥
23 ਮਃ ੪ ॥
24 ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
25 ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥
26 ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥
27 ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥
28 ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥
29 ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥
30 ਪਉੜੀ ॥
31 ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥
32 ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥
33 ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥
34 ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥
35 ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥
36 ਸਲੋਕੁ ਮਃ ੪ ॥
37 ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥