Ang 32
1 ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥
2 ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥
3 ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥
4 ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥
5 ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥
6 ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥
7 ਸਿਰੀਰਾਗੁ ਮਹਲਾ ੩ ॥
8 ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥
9 ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥
10 ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥
11 ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥
12 ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
13 ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥
14 ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥
15 ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥
16 ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥
17 ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥
18 ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥
19 ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥
20 ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥
21 ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥
22 ਸਿਰੀਰਾਗੁ ਮਹਲਾ ੩ ॥
23 ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥
24 ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥
25 ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥
26 ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥
27 ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥
28 ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥
29 ਗੁਰਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥
30 ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥
31 ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥
32 ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥
33 ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥
34 ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥
35 ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥
36 ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥
37 ਸਿਰੀਰਾਗੁ ਮਹਲਾ ੩ ॥
38 ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥
39 ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥