Ang 408
1 ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥੧॥੧੫੦॥
2 ਆਸਾ ਮਹਲਾ ੫ ॥
3 ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥
4 ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥
5 ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥
6 ਆਸਾ ਮਹਲਾ ੫ ਘਰੁ ੧੫ ਪੜਤਾਲ ॥
7 ੴ ਸਤਿਗੁਰ ਪ੍ਰਸਾਦਿ ॥
8 ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥
9 ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥
10 ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥
11 ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥
12 ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥
13 ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥
14 ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥
15 ਜੇਂਹ ਕਾਰਜਿ ਰਹੈ ਓਲੑਾ ਸੋਇ ਕਾਮੁ ਨ ਕਰਿਆ ॥੩॥
16 ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥
17 ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥
18 ਆਸਾ ਮਹਲਾ ੫ ॥
19 ਬਾਪਾਰਿ ਗੋਵਿੰਦ ਨਾਏ ॥
20 ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥
21 ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
22 ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
23 ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
24 ਸਭ ਤਜੀ ਮਨੈ ਕੀ ਕਾਮ ਕਰਾ ॥
25 ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
26 ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
27 ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥
28 ਆਸਾ ਮਹਲਾ ੫ ॥
29 ਕੋਊ ਬਿਖਮ ਗਾਰ ਤੋਰੈ ॥
30 ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥ ਰਹਾਉ ॥
31 ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥
32 ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥
33 ਅਨਦਿਨੋ ਪ੍ਰਭ ਧਿਆਵਉ ॥
34 ਭ੍ਰਮ ਭੀਤਿ ਜੀਤਿ ਮਿਟਾਵਉ ॥
35 ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥
36 ਆਸਾ ਮਹਲਾ ੫ ॥
37 ਕਾਮੁ ਕ੍ਰੋਧੁ ਲੋਭੁ ਤਿਆਗੁ ॥
38 ਮਨਿ ਸਿਮਰਿ ਗੋਬਿੰਦ ਨਾਮ ॥
39 ਹਰਿ ਭਜਨ ਸਫਲ ਕਾਮ ॥੧॥ ਰਹਾਉ ॥