Ang 419
1 ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥
2 ਗੁਰ ਕਾ ਸਬਦੁ ਨ ਚੀਨੑਹੀ ਤਤੁ ਸਾਰੁ ਨਿਰੰਤਰ ॥੩॥
3 ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥
4 ਅੰਤਰਿ ਵਸਤੁ ਨ ਜਾਣਨੑੀ ਘਟਿ ਬ੍ਰਹਮੁ ਲੁਕਾਣਾ ॥੪॥
5 ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥
6 ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥
7 ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥
8 ਬਿਨੁ ਗੁਰਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥
9 ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥
10 ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥
11 ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥
12 ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥
13 ਆਸਾ ਮਹਲਾ ੧ ॥
14 ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥
15 ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥
16 ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥
17 ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥
18 ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥
19 ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥
20 ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥
21 ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥
22 ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥
23 ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥
24 ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥
25 ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥
26 ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥
27 ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥
28 ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥
29 ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥
30 ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥
31 ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥
32 ਆਸਾ ਮਹਲਾ ੧ ॥
33 ਚਲੇ ਚਲਣਹਾਰ ਵਾਟ ਵਟਾਇਆ ॥
34 ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥
35 ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥
36 ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥
37 ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥
38 ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥
39 ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥
40 ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥
41 ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥
42 ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥