Ang 45
1 ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥
2 ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥
3 ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥
4 ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥
5 ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥
6 ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥
7 ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥
8 ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥
9 ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥
10 ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥
11 ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥
12 ਸਿਰੀਰਾਗੁ ਮਹਲਾ ੫ ॥
13 ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥
14 ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥
15 ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥
16 ਮਨ ਮੇਰੇ ਸਗਲ ਉਪਾਵ ਤਿਆਗੁ ॥
17 ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥
18 ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥
19 ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥
20 ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥
21 ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥
22 ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥
23 ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥
24 ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥
25 ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥
26 ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥
27 ਸਿਰੀਰਾਗੁ ਮਹਲਾ ੫ ॥
28 ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥
29 ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥
30 ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥
31 ਮਨ ਮੇਰੇ ਏਕੋ ਨਾਮੁ ਧਿਆਇ ॥
32 ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥
33 ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥
34 ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥
35 ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥
36 ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥
37 ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥
38 ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥
39 ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥
40 ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥
41 ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥