Ang 47
1 ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥
2 ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥
3 ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥
4 ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥
5 ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥
6 ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥
7 ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥
8 ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥
9 ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥
10 ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥
11 ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥
12 ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥
13 ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥
14 ਸਿਰੀਰਾਗੁ ਮਹਲਾ ੫ ॥
15 ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥
16 ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥
17 ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥
18 ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥
19 ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥
20 ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥
21 ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥
22 ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥
23 ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥
24 ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥
25 ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥
26 ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥
27 ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥
28 ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥
29 ਸਿਰੀਰਾਗੁ ਮਹਲਾ ੫ ॥
30 ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥
31 ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥
32 ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥
33 ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥
34 ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥
35 ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥
36 ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥
37 ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥
38 ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥
39 ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥