Ang 473
1 ਪਉੜੀ ॥
2 ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥
3 ਸਹਿ ਮੇਲੇ ਤਾ ਨਦਰੀ ਆਈਆ ॥
4 ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥
5 ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥
6 ਸਹਿ ਤੁਠੈ ਨਉ ਨਿਧਿ ਪਾਈਆ ॥੧੮॥
7 ਸਲੋਕੁ ਮਃ ੧ ॥
8 ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥
9 ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥
10 ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥
11 ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥
12 ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ॥
13 ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥
14 ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥
15 ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥
16 ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥
17 ਮਃ ੧ ॥
18 ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥
19 ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥
20 ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥
21 ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥
22 ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥
23 ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥
24 ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥
25 ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥
26 ਪਉੜੀ ॥
27 ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥
28 ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥
29 ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥
30 ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥
31 ਮੂਰਖੈ ਨਾਲਿ ਨ ਲੁਝੀਐ ॥੧੯॥
32 ਸਲੋਕੁ ਮਃ ੧ ॥
33 ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥
34 ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥
35 ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥
36 ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥
37 ਮਃ ੧ ॥
38 ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥
39 ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥
40 ਜਿਨੑ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥
41 ਤਿਨੑ ਨੇਹੁ ਲਗਾ ਰਬ ਸੇਤੀ ਦੇਖਨੑੇ ਵੀਚਾਰਿ ॥
42 ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥
43 ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥
44 ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥
45 ਦੀਬਾਨੁ ਏਕੋ ਕਲਮ ਏਕਾ ਹਮਾ ਤੁਮੑਾ ਮੇਲੁ ॥
46 ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥