Ang 48
1 ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥
2 ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥
3 ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥
4 ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥
5 ਸਿਰੀਰਾਗੁ ਮਹਲਾ ੫ ॥
6 ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥
7 ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥
8 ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥
9 ਮਨ ਮੇਰੇ ਸਤਿਗੁਰ ਸੇਵਾ ਸਾਰੁ ॥
10 ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥
11 ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥
12 ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥
13 ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥
14 ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥
15 ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥
16 ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥
17 ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥
18 ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥
19 ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥
20 ਸਿਰੀਰਾਗੁ ਮਹਲਾ ੫ ॥
21 ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥
22 ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥
23 ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥
24 ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥
25 ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥
26 ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥
27 ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥
28 ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥
29 ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥
30 ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥
31 ਸਿਰੀਰਾਗੁ ਮਹਲਾ ੫ ॥
32 ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥
33 ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥
34 ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥
35 ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥
36 ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥
37 ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥
38 ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥
39 ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥