Ang 52
1 ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥
2 ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥
3 ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥
4 ਸਿਰੀਰਾਗੁ ਮਹਲਾ ੫ ਘਰੁ ੧ ॥
5 ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥
6 ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥
7 ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥
8 ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥
9 ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥
10 ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥
11 ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥
12 ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥
13 ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥
14 ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥
15 ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥
16 ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥
17 ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥
18 ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥
19 ਸਿਰੀਰਾਗੁ ਮਹਲਾ ੫ ॥
20 ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥
21 ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥
22 ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥
23 ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥
24 ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥
25 ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥
26 ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥
27 ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥
28 ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥
29 ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥
30 ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥
31 ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥
32 ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥
33 ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥
34 ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥
35 ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥
36 ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥
37 ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥
38 ਸਿਰੀਰਾਗੁ ਮਹਲਾ ੫ ॥
39 ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥
40 ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥
41 ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥