Ang 541
1 ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥
2 ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥
3 ਜਿਨੑੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥
4 ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥
5 ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥
6 ਬਿਹਾਗੜਾ ਮਹਲਾ ੪ ॥
7 ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥
8 ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥
9 ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥
10 ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
11 ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥
12 ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥
13 ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥
14 ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥
15 ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥
16 ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥
17 ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥
18 ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥
19 ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥
20 ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥
21 ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥
22 ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥
23 ਬਿਹਾਗੜਾ ਮਹਲਾ ੫ ਛੰਤ ਘਰੁ ੧ ॥
24 ੴ ਸਤਿਗੁਰ ਪ੍ਰਸਾਦਿ ॥
25 ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥
26 ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥