Ang 58
1 ਭਾਈ ਰੇ ਅਵਰੁ ਨਾਹੀ ਮੈ ਥਾਉ ॥
2 ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥
3 ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥
4 ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥
5 ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥
6 ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥
7 ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥
8 ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥
9 ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥
10 ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥
11 ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥
12 ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥
13 ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥
14 ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥
15 ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥
16 ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥
17 ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥
18 ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥
19 ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥
20 ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥
21 ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥
22 ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥
23 ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥
24 ਸਿਰੀਰਾਗੁ ਮਹਲਾ ੧ ॥
25 ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥
26 ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥
27 ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥
28 ਮਨ ਰੇ ਰਾਮ ਜਪਹੁ ਸੁਖੁ ਹੋਇ ॥
29 ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥
30 ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥
31 ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥
32 ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥
33 ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥
34 ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥
35 ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥
36 ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥
37 ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥
38 ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥
39 ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥
40 ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥