Ang 592
1 ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥
2 ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥
3 ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥
4 ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥
5 ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥
6 ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥
7 ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥
8 ਪਉੜੀ ॥
9 ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥
10 ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥
11 ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥
12 ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥
13 ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥
14 ਸਲੋਕੁ ਮਃ ੩ ॥
15 ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥
16 ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥
17 ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥
18 ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥
19 ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
20 ਮਃ ੩ ॥
21 ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥
22 ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥
23 ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥
24 ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥
25 ਪਉੜੀ ॥
26 ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥
27 ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥
28 ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥
29 ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥
30 ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
31 ਸਲੋਕੁ ਮਃ ੩ ॥
32 ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥
33 ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥
34 ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥
35 ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
36 ਮਃ ੩ ॥
37 ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥
38 ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥