Ang 596
1 ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥
2 ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥
3 ਸੋਰਠਿ ਮਃ ੧ ਚਉਤੁਕੇ ॥
4 ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥
5 ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥
6 ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥
7 ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥
8 ਮਨੁ ਮਾਨਿਆ ਨਾਮੁ ਸਖਾਈ ॥
9 ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥
10 ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥
11 ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥
12 ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥
13 ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥
14 ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥
15 ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥
16 ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥
17 ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥
18 ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥
19 ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥
20 ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥
21 ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
22 ਸੋਰਠਿ ਮਹਲਾ ੧ ਦੁਤੁਕੇ ॥
23 ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥
24 ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥
25 ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥
26 ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥
27 ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥
28 ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥
29 ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥
30 ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥
31 ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥
32 ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥
33 ਸੋਰਠਿ ਮਹਲਾ ੧ ॥
34 ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥
35 ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥੧॥
36 ਕਰਤਾ ਤੂ ਮੈ ਮਾਣੁ ਨਿਮਾਣੇ ॥
37 ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥
38 ਤੂ ਪੂਰਾ ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥