Ang 613
1 ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥
2 ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥
3 ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥
4 ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥
5 ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥
6 ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
7 ਸੋਰਠਿ ਮਹਲਾ ੫ ॥
8 ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥
9 ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
10 ਹਰਿ ਜਨ ਕਉ ਇਹੀ ਸੁਹਾਵੈ ॥
11 ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥
12 ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥
13 ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥
14 ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥
15 ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥
16 ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥
17 ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
18 ਸੋਰਠਿ ਮਹਲਾ ੫ ॥
19 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥
20 ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥
21 ਮਾਧੋ ਹਮ ਐਸੇ ਤੂ ਐਸਾ ॥
22 ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥
23 ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥
24 ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥
25 ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥
26 ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥
27 ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥
28 ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥
29 ਸੋਰਠਿ ਮਹਲਾ ੫ ਘਰੁ ੨ ॥
30 ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥
31 ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥
32 ਮਾਧੌ ਤੂ ਠਾਕੁਰੁ ਸਿਰਿ ਮੋਰਾ ॥
33 ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥
34 ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥
35 ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥
36 ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥
37 ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥