Ang 620
1 ਸੋਰਠਿ ਮਹਲਾ ੫ ॥
2 ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥
3 ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥
4 ਹੋਈ ਰਾਜੇ ਰਾਮ ਕੀ ਰਖਵਾਲੀ ॥
5 ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥
6 ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥
7 ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥
8 ਸੋਰਠਿ ਮਹਲਾ ੫ ॥
9 ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥
10 ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥
11 ਹਰਿ ਜਨਿ ਸਿਮਰਿਆ ਨਾਮ ਅਧਾਰਿ ॥
12 ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥
13 ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥
14 ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥
15 ਸੋਰਠਿ ਮਹਲਾ ੫ ॥
16 ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥
17 ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥
18 ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥
19 ਹਰਿ ਕੇ ਚਰਣ ਰਿਦੈ ਉਰਿ ਧਾਰਿ ॥
20 ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥
21 ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥
22 ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥
23 ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥
24 ਸੋਰਠਿ ਮਹਲਾ ੫ ॥
25 ਸੰਤਹੁ ਹਰਿ ਹਰਿ ਨਾਮੁ ਧਿਆਈ ॥
26 ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥
27 ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥
28 ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥
29 ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥
30 ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥
31 ਸੋਰਠਿ ਮਹਲਾ ੫ ॥
32 ਮੇਰਾ ਸਤਿਗੁਰੁ ਰਖਵਾਲਾ ਹੋਆ ॥
33 ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
34 ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥
35 ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥
36 ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥