Ang 649
1 ਮਃ ੩ ॥
2 ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥
3 ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
4 ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥
5 ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥
6 ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
7 ਪਉੜੀ ॥
8 ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥
9 ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥
10 ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥
11 ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥
12 ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
13 ਸਲੋਕੁ ਮਃ ੩ ॥
14 ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥
15 ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥
16 ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥
17 ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥
18 ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥
19 ਮਃ ੩ ॥
20 ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥
21 ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥
22 ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥
23 ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥
24 ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥
25 ਪਉੜੀ ॥
26 ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥
27 ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥
28 ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥
29 ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥
30 ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥
31 ਸਲੋਕੁ ਮਃ ੩ ॥
32 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥
33 ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥
34 ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥
35 ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
36 ਮਃ ੩ ॥
37 ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥
38 ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥
39 ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥