Ang 652
1 ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥
2 ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
3 ਪਉੜੀ ॥
4 ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥
5 ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
6 ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥
7 ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
8 ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
9 ਸਲੋਕੁ ਮਃ ੪ ॥
10 ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥
11 ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥
12 ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥
13 ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥
14 ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥
15 ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥
16 ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥
17 ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥
18 ਮਃ ੪ ॥
19 ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥
20 ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
21 ਪਉੜੀ ॥
22 ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥
23 ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
24 ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥
25 ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
26 ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥
27 ਸਲੋਕੁ ਮਃ ੪ ॥
28 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
29 ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
30 ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥
31 ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
32 ਮਃ ੪ ॥
33 ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥
34 ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥
35 ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥
36 ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥
37 ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
38 ਪਉੜੀ ॥
39 ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
40 ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥
41 ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥
42 ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥