Sri Guru Granth Sahib Ji

Ang 684

تغيير الترجمة

1 ਚਰਨ ਕਮਲ ਜਾ ਕਾ ਮਨੁ ਰਾਪੈ ॥

2 ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

3 ਸਾਗਰੁ ਤਰਿਆ ਸਾਧੂ ਸੰਗੇ ॥

4 ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

5 ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥

6 ਜਮ ਜੰਦਾਰੁ ਨ ਆਵੈ ਨੇੜੇ ॥੪॥

7 ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥

8 ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

9 ਧਨਾਸਰੀ ਮਹਲਾ ੫ ॥

10 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

11 ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

12 ਜੀਵਨਾ ਹਰਿ ਜੀਵਨਾ ॥

13 ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

14 ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

15 ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

16 ਹਸਤੀ ਰਥ ਅਸੁ ਅਸਵਾਰੀ ॥

17 ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

18 ਮਨ ਤਨ ਅੰਤਰਿ ਚਰਨ ਧਿਆਇਆ ॥

19 ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

20 ਧਨਾਸਰੀ ਮਹਲਾ ੫ ॥

21 ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥

22 ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥

23 ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥

24 ਦਾਸੀੰ ਹਰਿ ਕਾ ਨਾਮੁ ਧਿਆਇਆ ॥੧॥

25 ਬੰਧਨ ਕਾਟਨਹਾਰੁ ਸੁਆਮੀ ॥

26 ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥

27 ਧਨਾਸਰੀ ਮਹਲਾ ੫ ॥

28 ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥

29 ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥

30 ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥

31 ਹਉਮੈ ਬੰਧੁ ਹਰਿ ਦੇਵਣਹਾਰਾ ॥੧॥

32 ਚਰਨ ਕਮਲ ਸਿਉ ਲਾਗਉ ਨੇਹੁ ॥

33 ਨਾਨਕ ਕੀ ਬੇਨੰਤੀ ਏਹ ॥੨॥੪॥੫੮॥

34 ੴ ਸਤਿਗੁਰ ਪ੍ਰਸਾਦਿ ॥

35 ਧਨਾਸਰੀ ਮਹਲਾ ੯ ॥

36 ਕਾਹੇ ਰੇ ਬਨ ਖੋਜਨ ਜਾਈ ॥

37 ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥

38 ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥

39 ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥

40 ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥

41 ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥

42 ਧਨਾਸਰੀ ਮਹਲਾ ੯ ॥

43 ਸਾਧੋ ਇਹੁ ਜਗੁ ਭਰਮ ਭੁਲਾਨਾ ॥

44 ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥

45 ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. الإصدار: Shabad OS database v5.0.0-next.0. المصدر

Sri Guru Granth Sahib Ji, 1,430 Angs in Gurmukhi.

يصف Shabad OS هذا النص الغورموخي بأنه في الملكية العامة. وهذا بيان متطوعيه، وليس حكمًا قانونيًا أو دينيًا. ولم تراجع SGPC ولا أكال تخت ولا هيئات سيخية أخرى هذا التطبيق ولم توافق عليه، وهو لا يصدر عن أي مؤسسة سيخية. وللعبادة أو الباث، اتبع سروب أو مصدرًا تثق به السانغات التي تنتمي إليها.

شروط هذا المصدر:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

معروض للقراءة والدراسة من المصادر المذكورة هنا. لا تصادق EveryApp على أي نص: ففي كل ما له أهمية، راجع طبعة مطبوعة أو اسأل معلّمًا من أهل هذا التقليد.

الإبلاغ عن خطأ في النصالإبلاغ عن مشكلة تتعلق بالحقوق