Ang 690
1 ਧਨਾਸਰੀ ਛੰਤ ਮਹਲਾ ੪ ਘਰੁ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
4 ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
5 ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥
6 ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
7 ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥
8 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
9 ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥
10 ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥
11 ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥
12 ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥
13 ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥
14 ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
15 ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥
16 ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥
17 ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥
18 ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥
19 ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥
20 ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
21 ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥
22 ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥
23 ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥
24 ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥
25 ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥
26 ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
27 ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥
28 ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥
29 ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥
30 ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥
31 ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥
32 ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥