Ang 703
1 ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥
2 ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥
3 ਜੈਤਸਰੀ ਮਹਲਾ ੯ ॥
4 ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥
5 ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥
6 ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥
7 ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥
8 ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥
9 ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥
10 ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥
11 ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
12 ਜੈਤਸਰੀ ਮਹਲਾ ੯ ॥
13 ਮਨ ਰੇ ਸਾਚਾ ਗਹੋ ਬਿਚਾਰਾ ॥
14 ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥
15 ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥
16 ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥
17 ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥
18 ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥
19 ਜੈਤਸਰੀ ਮਹਲਾ ੫ ਛੰਤ ਘਰੁ ੧ ॥
20 ੴ ਸਤਿਗੁਰ ਪ੍ਰਸਾਦਿ ॥
21 ਸਲੋਕ ॥
22 ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥
23 ਖੋਲੑਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥
24 ਛੰਤ ॥
25 ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥
26 ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
27 ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
28 ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
29 ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
30 ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥
31 ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥
32 ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥
33 ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥
34 ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥
35 ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥
36 ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥
37 ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥