Ang 709
1 ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥
2 ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥
3 ਸਲੋਕ ॥
4 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥
5 ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥
6 ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥
7 ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥
8 ਪਉੜੀ ॥
9 ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥
10 ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥
11 ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥
12 ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥
13 ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥
14 ਸਲੋਕੁ ॥
15 ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥
16 ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥
17 ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥
18 ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥
19 ਪਉੜੀ ॥
20 ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥
21 ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ ॥
22 ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ ॥
23 ਵਡੈ ਭਾਗਿ ਸਤਸੰਗੁ ਹੋਇ ਨਿਵਿ ਲਾਗਾ ਪਾਈ ॥
24 ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥੧੫॥
25 ਸਲੋਕ ॥
26 ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥
27 ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥
28 ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥
29 ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥
30 ਪਉੜੀ ॥
31 ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥
32 ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥
33 ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥
34 ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥
35 ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥
36 ਸਲੋਕ ॥
37 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
38 ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
39 ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
40 ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
41 ਪਉੜੀ ॥
42 ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
43 ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
44 ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
45 ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
46 ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
47 ਸਲੋਕ ॥
48 ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥
49 ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥