1 ਰਾਗੁ ਤਿਲੰਗ ਮਹਲਾ ੧ ਘਰੁ ੧ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥
4 ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥
5 ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥
6 ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥
7 ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥
8 ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥
9 ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥
10 ਗਾਹੇ ਨ ਨੇਕੀ ਕਾਰ ਕਰਦਮ ਮਮ ਈਁ ਚਿਨੀ ਅਹਵਾਲ ॥੩॥
11 ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥
12 ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥
13 ਤਿਲੰਗ ਮਹਲਾ ੧ ਘਰੁ ੨ ॥
14 ੴ ਸਤਿਗੁਰ ਪ੍ਰਸਾਦਿ ॥
15 ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥
16 ਮੈ ਦੇਵਾਨਾ ਭਇਆ ਅਤੀਤੁ ॥
17 ਕਰ ਕਾਸਾ ਦਰਸਨ ਕੀ ਭੂਖ ॥
18 ਮੈ ਦਰਿ ਮਾਗਉ ਨੀਤਾ ਨੀਤ ॥੧॥
19 ਤਉ ਦਰਸਨ ਕੀ ਕਰਉ ਸਮਾਇ ॥
20 ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥
21 ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜੑਣਾ ॥
22 ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥
23 ਘਿਅ ਪਟ ਭਾਂਡਾ ਕਹੈ ਨ ਕੋਇ ॥
24 ਐਸਾ ਭਗਤੁ ਵਰਨ ਮਹਿ ਹੋਇ ॥
25 ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥
26 ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥
27 ਤਿਲੰਗ ਮਹਲਾ ੧ ਘਰੁ ੩ ॥
28 ੴ ਸਤਿਗੁਰ ਪ੍ਰਸਾਦਿ ॥
29 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥