Ang 763
1 ਸੂਹੀ ਮਹਲਾ ੫ ਗੁਣਵੰਤੀ ॥
2 ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥
3 ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥
4 ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥
5 ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥
6 ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥
7 ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥
8 ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥
9 ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥
10 ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥
11 ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥
12 ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥
13 ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥
14 ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥
15 ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ॥
16 ੴ ਸਤਿਗੁਰ ਪ੍ਰਸਾਦਿ ॥
17 ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥
18 ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥
19 ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥
20 ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥
21 ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥
22 ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥
23 ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥
24 ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥
25 ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥
26 ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥
27 ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥
28 ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥
29 ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥
30 ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥
31 ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥
32 ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥
33 ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥
34 ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥