Ang 802
1 ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥
2 ਮੋਹਿ ਅਨਾਥ ਤੁਮਰੀ ਸਰਣਾਈ ॥
3 ਕਰਿ ਕਿਰਪਾ ਹਰਿ ਚਰਨ ਧਿਆਈ ॥੧॥
4 ਦਇਆ ਕਰਹੁ ਬਸਹੁ ਮਨਿ ਆਇ ॥
5 ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥
6 ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥
7 ਹਰਿ ਸੇਵਕ ਨਾਹੀ ਜਮ ਪੀੜ ॥
8 ਸਰਬ ਦੂਖ ਹਰਿ ਸਿਮਰਤ ਨਸੇ ॥
9 ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥
10 ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥
11 ਬਿਸਰਤ ਨਾਮੁ ਹੋਵਤ ਤਨੁ ਛਾਰੁ ॥
12 ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥
13 ਹਰਿ ਬਿਸਰਤ ਸਭ ਕਾ ਮੁਹਤਾਜ ॥੩॥
14 ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥
15 ਬਿਸਰਿ ਗਈ ਸਭ ਦੁਰਮਤਿ ਰੀਤਿ ॥
16 ਮਨ ਤਨ ਅੰਤਰਿ ਹਰਿ ਹਰਿ ਮੰਤ ॥
17 ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥
18 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ॥
19 ੴ ਸਤਿਗੁਰ ਪ੍ਰਸਾਦਿ ॥
20 ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥
21 ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥
22 ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥
23 ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥
24 ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥
25 ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥
26 ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥
27 ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥
28 ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥
29 ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥
30 ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥
31 ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥
32 ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥
33 ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥
34 ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥
35 ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥
36 ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥
37 ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
38 ਬਿਲਾਵਲੁ ਮਹਲਾ ੫ ॥
39 ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
40 ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
41 ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥