Ang 862
1 ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥
2 ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧ ॥
3 ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧ ॥
4 ੴ ਸਤਿਗੁਰ ਪ੍ਰਸਾਦਿ ॥
5 ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥
6 ਸੁਨਤੋ ਕਰਤਾ ਪੇਖਤ ਕਰਤਾ ॥
7 ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥
8 ਓਪਤਿ ਕਰਤਾ ਪਰਲਉ ਕਰਤਾ ॥
9 ਬਿਆਪਤ ਕਰਤਾ ਅਲਿਪਤੋ ਕਰਤਾ ॥੧॥
10 ਬਕਤੋ ਕਰਤਾ ਬੂਝਤ ਕਰਤਾ ॥
11 ਆਵਤੁ ਕਰਤਾ ਜਾਤੁ ਭੀ ਕਰਤਾ ॥
12 ਨਿਰਗੁਨ ਕਰਤਾ ਸਰਗੁਨ ਕਰਤਾ ॥
13 ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥
14 ਗੋਂਡ ਮਹਲਾ ੫ ॥
15 ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕੁਸੰਭਾਇਲੇ ॥
16 ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥
17 ਮਨ ਸਮਝੁ ਛੋਡਿ ਆਵਾਇਲੇ ॥
18 ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥
19 ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥
20 ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥
21 ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥
22 ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥
23 ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮੑਰੇ ਜੀਅ ਜੰਤਾਇਲੇ ॥
24 ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥
25 ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ॥
26 ੴ ਸਤਿਗੁਰ ਪ੍ਰਸਾਦਿ ॥
27 ਜੀਅ ਪ੍ਰਾਨ ਕੀਏ ਜਿਨਿ ਸਾਜਿ ॥
28 ਮਾਟੀ ਮਹਿ ਜੋਤਿ ਰਖੀ ਨਿਵਾਜਿ ॥
29 ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥
30 ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥
31 ਪਾਰਬ੍ਰਹਮ ਕੀ ਲਾਗਉ ਸੇਵ ॥
32 ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥
33 ਜਿਨਿ ਕੀਏ ਰੰਗ ਅਨਿਕ ਪਰਕਾਰ ॥
34 ਓਪਤਿ ਪਰਲਉ ਨਿਮਖ ਮਝਾਰ ॥
35 ਜਾ ਕੀ ਗਤਿ ਮਿਤਿ ਕਹੀ ਨ ਜਾਇ ॥
36 ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥
37 ਆਇ ਨ ਜਾਵੈ ਨਿਹਚਲੁ ਧਨੀ ॥
38 ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥