Ang 871
1 ਮਨ ਕਠੋਰੁ ਅਜਹੂ ਨ ਪਤੀਨਾ ॥
2 ਕਹਿ ਕਬੀਰ ਹਮਰਾ ਗੋਬਿੰਦੁ ॥
3 ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥
4 ਗੋਂਡ ॥
5 ਨਾ ਇਹੁ ਮਾਨਸੁ ਨਾ ਇਹੁ ਦੇਉ ॥
6 ਨਾ ਇਹੁ ਜਤੀ ਕਹਾਵੈ ਸੇਉ ॥
7 ਨਾ ਇਹੁ ਜੋਗੀ ਨਾ ਅਵਧੂਤਾ ॥
8 ਨਾ ਇਸੁ ਮਾਇ ਨ ਕਾਹੂ ਪੂਤਾ ॥੧॥
9 ਇਆ ਮੰਦਰ ਮਹਿ ਕੌਨ ਬਸਾਈ ॥
10 ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥
11 ਨਾ ਇਹੁ ਗਿਰਹੀ ਨਾ ਓਦਾਸੀ ॥
12 ਨਾ ਇਹੁ ਰਾਜ ਨ ਭੀਖ ਮੰਗਾਸੀ ॥
13 ਨਾ ਇਸੁ ਪਿੰਡੁ ਨ ਰਕਤੂ ਰਾਤੀ ॥
14 ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥
15 ਨਾ ਇਹੁ ਤਪਾ ਕਹਾਵੈ ਸੇਖੁ ॥
16 ਨਾ ਇਹੁ ਜੀਵੈ ਨ ਮਰਤਾ ਦੇਖੁ ॥
17 ਇਸੁ ਮਰਤੇ ਕਉ ਜੇ ਕੋਊ ਰੋਵੈ ॥
18 ਜੋ ਰੋਵੈ ਸੋਈ ਪਤਿ ਖੋਵੈ ॥੩॥
19 ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥
20 ਜੀਵਨ ਮਰਨੁ ਦੋਊ ਮਿਟਵਾਇਆ ॥
21 ਕਹੁ ਕਬੀਰ ਇਹੁ ਰਾਮ ਕੀ ਅੰਸੁ ॥
22 ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥
23 ਗੋਂਡ ॥
24 ਤੂਟੇ ਤਾਗੇ ਨਿਖੁਟੀ ਪਾਨਿ ॥
25 ਦੁਆਰ ਊਪਰਿ ਝਿਲਕਾਵਹਿ ਕਾਨ ॥
26 ਕੂਚ ਬਿਚਾਰੇ ਫੂਏ ਫਾਲ ॥
27 ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥
28 ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥
29 ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥
30 ਤੁਰੀ ਨਾਰਿ ਕੀ ਛੋਡੀ ਬਾਤਾ ॥
31 ਰਾਮ ਨਾਮ ਵਾ ਕਾ ਮਨੁ ਰਾਤਾ ॥
32 ਲਰਿਕੀ ਲਰਿਕਨ ਖੈਬੋ ਨਾਹਿ ॥
33 ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥
34 ਇਕ ਦੁਇ ਮੰਦਰਿ ਇਕ ਦੁਇ ਬਾਟ ॥
35 ਹਮ ਕਉ ਸਾਥਰੁ ਉਨ ਕਉ ਖਾਟ ॥
36 ਮੂਡ ਪਲੋਸਿ ਕਮਰ ਬਧਿ ਪੋਥੀ ॥
37 ਹਮ ਕਉ ਚਾਬਨੁ ਉਨ ਕਉ ਰੋਟੀ ॥੩॥
38 ਮੁੰਡੀਆ ਮੁੰਡੀਆ ਹੂਏ ਏਕ ॥
39 ਏ ਮੁੰਡੀਆ ਬੂਡਤ ਕੀ ਟੇਕ ॥
40 ਸੁਨਿ ਅੰਧਲੀ ਲੋਈ ਬੇਪੀਰਿ ॥
41 ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥
42 ਗੋਂਡ ॥
43 ਖਸਮੁ ਮਰੈ ਤਉ ਨਾਰਿ ਨ ਰੋਵੈ ॥
44 ਉਸੁ ਰਖਵਾਰਾ ਅਉਰੋ ਹੋਵੈ ॥
45 ਰਖਵਾਰੇ ਕਾ ਹੋਇ ਬਿਨਾਸ ॥
46 ਆਗੈ ਨਰਕੁ ਈਹਾ ਭੋਗ ਬਿਲਾਸ ॥੧॥
47 ਏਕ ਸੁਹਾਗਨਿ ਜਗਤ ਪਿਆਰੀ ॥
48 ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥
49 ਸੋਹਾਗਨਿ ਗਲਿ ਸੋਹੈ ਹਾਰੁ ॥
50 ਸੰਤ ਕਉ ਬਿਖੁ ਬਿਗਸੈ ਸੰਸਾਰੁ ॥
51 ਕਰਿ ਸੀਗਾਰੁ ਬਹੈ ਪਖਿਆਰੀ ॥
52 ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥
53 ਸੰਤ ਭਾਗਿ ਓਹ ਪਾਛੈ ਪਰੈ ॥
54 ਗੁਰ ਪਰਸਾਦੀ ਮਾਰਹੁ ਡਰੈ ॥
55 ਸਾਕਤ ਕੀ ਓਹ ਪਿੰਡ ਪਰਾਇਣਿ ॥
56 ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥
57 ਹਮ ਤਿਸ ਕਾ ਬਹੁ ਜਾਨਿਆ ਭੇਉ ॥
58 ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥
59 ਕਹੁ ਕਬੀਰ ਅਬ ਬਾਹਰਿ ਪਰੀ ॥
60 ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥