Ang 877
1 ਜਹ ਦੇਖਾ ਤਹ ਰਹਿਆ ਸਮਾਇ ॥੩॥
2 ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥
3 ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥
4 ਰਾਮਕਲੀ ਮਹਲਾ ੧ ॥
5 ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥
6 ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥
7 ਕਿਨ ਬਿਧਿ ਸਾਗਰੁ ਤਰੀਐ ॥
8 ਜੀਵਤਿਆ ਨਹ ਮਰੀਐ ॥੧॥ ਰਹਾਉ ॥
9 ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥
10 ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥
11 ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥
12 ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥
13 ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥
14 ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥
15 ਇਨ ਬਿਧਿ ਸਾਗਰੁ ਤਰੀਐ ॥
16 ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥
17 ਰਾਮਕਲੀ ਮਹਲਾ ੧ ॥
18 ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥
19 ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥
20 ਬਾਬਾ ਗੋਰਖੁ ਜਾਗੈ ॥
21 ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥
22 ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥
23 ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥
24 ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥
25 ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥
26 ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥
27 ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
28 ਰਾਮਕਲੀ ਮਹਲਾ ੧ ॥
29 ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥
30 ਵਸਗਤਿ ਪੰਚ ਕਰੇ ਨਹ ਡੋਲੈ ॥
31 ਐਸੀ ਜੁਗਤਿ ਜੋਗ ਕਉ ਪਾਲੇ ॥
32 ਆਪਿ ਤਰੈ ਸਗਲੇ ਕੁਲ ਤਾਰੇ ॥੧॥
33 ਸੋ ਅਉਧੂਤੁ ਐਸੀ ਮਤਿ ਪਾਵੈ ॥
34 ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥
35 ਭਿਖਿਆ ਭਾਇ ਭਗਤਿ ਭੈ ਚਲੈ ॥
36 ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥
37 ਧਿਆਨ ਰੂਪਿ ਹੋਇ ਆਸਣੁ ਪਾਵੈ ॥
38 ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥
39 ਨਾਨਕੁ ਬੋਲੈ ਅੰਮ੍ਰਿਤ ਬਾਣੀ ॥
40 ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥
41 ਆਸਾ ਮਾਹਿ ਨਿਰਾਸੁ ਵਲਾਏ ॥
42 ਨਿਹਚਉ ਨਾਨਕ ਕਰਤੇ ਪਾਏ ॥੩॥
43 ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥
44 ਗੁਰ ਚੇਲੇ ਕੀ ਸੰਧਿ ਮਿਲਾਏ ॥
45 ਦੀਖਿਆ ਦਾਰੂ ਭੋਜਨੁ ਖਾਇ ॥